71ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਐਲਾਨ ਹੋ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜੇਤੂਆਂ ਨੂੰ ਇਹ ਪੁਰਸਕਾਰ ਪ੍ਰਦਾਨ ਕਰਕੇ ਸਨਮਾਨਿਤ ਕੀਤਾ। ਇਹ ਪੁਰਸਕਾਰ ਸਮਾਰੋਹ ਕਾਫੀ ਖਾਸ ਰਿਹਾ, ਕਿਉਂਕਿ ਇਸ ਵਾਰ ਸ਼ਾਹਰੁਖ ਖਾਨ ਅਤੇ ਰਾਣੀ ਮੁਖਰਜੀ ਨੂੰ ਉਨ੍ਹਾਂ ਦਾ ਪਹਿਲਾ ਰਾਸ਼ਟਰੀ ਪੁਰਸਕਾਰ ਮਿਲਿਆ।
ਸ਼ਾਹਰੁਖ ਖਾਨ ਨੂੰ ਫਿਲਮ ‘ਜਵਾਨ’ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਸਰਬੋਤਮ ਅਦਾਕਾਰ ਦਾ ਪੁਰਸਕਾਰ ਦਿੱਤਾ ਗਿਆ, ਜਦੋਂ ਕਿ ਰਾਣੀ ਮੁਖਰਜੀ ਨੂੰ ਫਿਲਮ ‘ਮਿਸਿਜ਼ ਚੈਟਰਜੀ ਵਰਸਿਜ਼ ਨਾਰਵੇ’ ਲਈ ਸਰਬੋਤਮ ਅਦਾਕਾਰਾ ਦਾ ਪੁਰਸਕਾਰ ਮਿਲਿਆ।



