ਗੁਰੂ ਅੰਗਦ ਦੇਵ ਵੈਟਨਰੀ ਐਨੀਮਲ ਸਾਈਸ ਯੂਨੀਵਰਸਿਟੀ ਦੇ ਵੈਟਰਨਰੀ ਵੀ ਸਟੂਡੈਂਟ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਵਿੱਚ ਇੱਕ ਸਮਾਨ ਭੱਤੇ ਦੀ ਮੰਗ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਕਰ ਰਹੇ ਹਨ। ਪਿਛਲੇ 33 ਦਿਨ੍ਹਾਂ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ ਅਤੇ ਪਿਛਲੇ ਤਿੰਨ ਦਿਨਾਂ ਤੋਂ ਚਾਰ ਵਿਦਿਆਰਥੀ ਭੁੱਖ ਹੜਤਾਲ ਉੱਪਰ ਬੈਠੇ ਹਨ। ਅੱਜ ਵਿਦਿਆਰਥੀਆਂ ਵੱਲੋਂ ਬੂਟ ਪਾਲਿਸ਼ ਕਰ, ਨਿੰਬੂ ਪਾਣੀ ਅਤੇ ਚਾਹ ਵੇਚ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਹੈ।
ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ
ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕਿਹਾ ਕਿ “ਲੰਬੇ ਸਮੇਂ ਤੋਂ ਮੰਗ ਕਰਨ ਤੇ ਵੀ ਸਰਕਾਰ ਵੱਲੋਂ ਉਹਨਾਂ ਨੂੰ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਗਿਆ। ਵਿਦਿਆਰਥੀਆਂ ਨੇ ਕਿਹਾ ਕਿ ਮੈਨੇਜਮੈਂਟ ਵੱਲੋਂ ਵੀ ਉਹਨਾਂ ਦੀ ਸਾਰ ਨਹੀਂ ਲਈ ਜਾ ਰਹੀ, ਜਿਸ ਦੇ ਚਲਦਿਆਂ ਮਜ਼ਬੂਰੀ ਬੱਸ ਉਹਨਾਂ ਨੂੰ ਵੱਲੋਂ ਇਸ ਤਰ੍ਹਾਂ ਦਾ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸੁਣਵਾਈ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਭੁੱਖ ਹੜਤਾਲ ਤੋਂ ਬਾਅਦ ਹੁਣ ਉਹ ਮਰਨ ਵਰਤ ਤੇ ਬੈਠਣ ਲਈ ਮਜ਼ਬੂਰ ਹੋ ਜਾਣਗੇ। ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਸਾਡੀ ਮਨਸ਼ਾ ਕਿਸੇ ਦੇ ਕੰਮ ਨੂੰ ਨੀਵਾਂ ਦਿਖਾਉਣਾ ਨਹੀਂ ਹੈ ਪਰ ਹਰ ਕਿਸੇ ਨੂੰ ਆਪਣੇ ਕੰਮ ਦਾ ਮਿਹਨਤਾਨਾ ਮਿਲਣਾ ਚਾਹੀਦਾ ਹੈ ਜੋ ਸਾਨੂੰ ਨਹੀਂ ਮਿਲ ਰਿਹਾ।” ਸਾਡਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ’
ਵਿਦਿਆਰਥੀ ਨੇ ਕਿਹਾ ਕਿ ਅੱਜ ਅਸੀਂ ਉਹ ਕੰਮ ਕਰ ਰਹੇ ਹਨ ਜੋ ਸਰਕਾਰ ਚਾਹੁੰਦੀ ਹੈ ਕਿ ਸਾਰੇ ਹੀ ਪੰਜਾਬ ਦੇ ਵਿਦਿਆਰਥੀ ਪੜ੍ਹੇ ਲਿਖੇ ਨੌਜਵਾਨਾਂ ਨੇ ਨਿੰਬੂ ਪਾਣੀ ਦਾ ਸਟਾਲ ਲਾਇਆ ਹੈ, ਚਾਹ ਦਾ ਸਟਾਲ ਲਾਇਆ ਹੈ, ਇਨਾ ਹੀ ਨਹੀਂ ਅਸੀਂ ਅਸੀਂ ਬੂਟ ਪਾਲਿਸ਼ ਵੀ ਕਰ ਰਹੇ ਹਾਂ। ਸਾਡਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸਗੋਂ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਇਹ ਅਸੀਂ ਮਜ਼ਬੂਰੀ ਵਿੱਚ ਕਰ ਰਹੇ ਹਾਂ। ਉਹਨਾਂ ਵੱਲੋਂ ਪਿਛਲੇ 33 ਦਿਨ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕੋਈ ਸਾਰ ਲੈਣ ਨਹੀਂ ਆਇਆ ਫਿਰ ਉਹਨਾਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੈ ਦੋ ਵਿਦਿਆਰਥੀ ਭੁੱਖ ਹੜਤਾਲ ਤੇ ਬੈਠੇ ਸਨ ਅਤੇ ਹਰ ਰੋਜ਼ ਇੱਕ ਵਿਦਿਆਰਥੀ ਉਹਨਾਂ ਦੇ ਨਾਲ ਜੁੜਦਾ ਜਾਵੇਗਾ। ਜਿਸ ਤੋਂ ਬਾਅਦ ਉਹਨਾਂ ਨੇ ਕਿਹਾ ਕਿ ਅਸੀਂ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰਾਂਗੇ।



