ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਦਿਨ ਤੋਂ ਹੀ ਹੜ ਪ੍ਰਭਾਵਿਤ ਇਲਾਕੇ ਵਿੱਚ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਸਨ। ਧਾਮੀ ਨੇ ਕਿਹਾ ਕਿ ਉਹ ਸਾਰੀਆਂ ਹੀ ਜਥੇਬੰਦੀਆਂ ਦਾ ਧੰਨਵਾਦ ਕਰਦੇ ਹਨ ਜਿਹੜੇ ਇਸ ਰਾਹਤ ਕਾਰਜਾਂ ਵਿੱਚ ਲਗਾਤਾਰ ਸੇਵਾਵਾਂ ਨਿਭਾ ਰਹੇ ਹਨ Iਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਵੀ ਇੱਥੇ ਇੱਕ ਦਿਨ ਦੀ ਤਨਖਾਹ ਇਸ ਰਾਹਤ ਫੰਡ ਵਿੱਚ ਦੇਣ ਦਾ ਐਲਾਨ ਕੀਤਾ ਸੀ । ਉਥੇ ਅੱਜ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਕਰੋੜ ਰੁਪਏ ਦਾ ਚੈੱਕ ਇਸ ਰਾਹਤ ਫੰਡ ਵਿੱਚ ਦਿੱਤਾ ਗਿਆ ਹੈ ਅਤੇ ਜਲਦ ਹੀ ਇਕ ਕਰੋੜ ਰੁਪਏ ਦਾ ਹੋਰ ਚੈੱਕ ਰਾਹਤ ਕਾਰਜ ਲਈ ਦਿੱਤਾ ਜਾ
ਇਸ ਤੋਂ ਇਲਾਵਾ ਨਿੱਜੀ ਤੌਰ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਵੱਖਰੇ ਤੌਰ ‘ਤੇ ਰਾਹਤ ਫੰਡ ਦਿੱਤਾ ਹੈ | ਉਹਨਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਤ ਕੋਟੇ ਵਿੱਚੋਂ ਇੱਕ ਇਕ ਲੱਖ ਰੁਪਏ ਇਸ ਫੰਡ ਵਿੱਚ ਜਮਾ ਕਰਵਾਉਣ । ਉਹਨਾਂ ਕਿਹਾ ਕਿ ਹੋਰ ਵੀ ਸੰਗਤਾਂ ਜੇਕਰ ਇਸ ਰਾਹਤ ਫੰਡ ਵਿੱਚ ਮਾਇਆ ਜਮਾ ਕਰਵਾਉਣਾ ਚਾਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਕਾਰਜਾਂ ਲਈ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਵੀ ਪੈਸੇ ਜਮਾ ਕਰਵਾ ਸਕਦੇ ਹਨ I



